ਵੱਖ-ਵੱਖ ਜਥੇਬੰਦੀਆਂ ਵਲੋਂ ਨਸ਼ੇ ਖਿਲਾਫ਼ ਥਾਣਾ ਮਹਿਤਪੁਰ ਵਿਖੇ ਧਰਨਾ
ਮਹਿਤਪੁਰ (ਜਲੰਧਰ), 8 ਅਕਤੂਬਰ (ਲਖਵਿੰਦਰ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਨਾਲ ਪੇਂਡੂ ਮਜ਼ਦੂਰ ਯੂਨੀਅਨ, ਇਸਤਰੀ ਜਾਗ੍ਰਿਤੀ ਮੰਚ ਤੋਂ ਇਲਾਵਾ ਨੌਜਵਾਨ ਵਿਦਿਆਰਥੀ, ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਹੋਰਾਂ ਵਲੋਂ ਮਹਿਤਪੁਰ ਇਲਾਕੇ ਵਿਚ ਵੱਧ ਰਹੇ ਨਸ਼ਿਆਂ, ਲੁੱਟਾਂ-ਖੋਹਾਂ, ਔਰਤਾਂ ਨਾਲ ਹੋ ਰਹੀਆਂ ਵਧੀਕੀਆਂ ਨੂੰ ਠੱਲ੍ਹ ਪਾਉਣ ਲਈ ਮਹਿਤਪੁਰ ਪੁਲਿਸ ਵਿਰੁੱਧ ਥਾਣੇ ਬਾਹਰ ਧਰਨਾ ਦੇ ਕੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ।