ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਬਣੇ ਪਿੰਡ ਲੁਹਾਰ ਮਾਜਰਾ ਦੇ ਸਰਬਸੰਮਤੀ ਨਾਲ ਸਰਪੰਚ
ਨਾਭਾ (ਪਟਿਆਲਾ), 8 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਬਲਾਕ ਦੇ ਪਿੰਡ ਲੁਹਾਰ ਮਾਜਰਾ ਦੇ ਜੰਮਪਲ ਪੰਜਾਬੀ ਦੇ ਨਾਮਵਰ ਗਾਇਕ ਤੇ ਫਿਲਮੀ ਅਦਾਕਾਰ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਸਰਪੰਚ ਬਣਾਉਣ ਦੇ ਨਾਲ-ਨਾਲ ਪੂਰੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਸਰਬਸੰਮਤੀ ਨਾਲ ਸਰਪੰਚ ਬਣਨ ਉਤੇ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਦੱਸਣਯੋਗ ਹੈ ਕਿ ਪਿੰਡ ਲੁਹਾਰ ਮਾਜਰਾ ਪੂਰੀ ਦੁਨੀਆ ਵਿਚ ਪੰਜਾਬੀ ਦੇ ਨਾਮਵਰ ਗਾਇਕ ਐਮੀ ਵਿਰਕ ਦਾ ਪਿੰਡ ਹੋਣ ਕਰਕੇ ਮਸ਼ਹੂਰ ਹੈ।