ਹਰਿਆਣਾ ਵਿਧਾਨ ਸਭਾ ਚੋਣਾਂ: ਕੈਥਲ ਤੋਂ ਜਿੱਤੇ ਕਾਂਗਰਸੀ ਉਮੀਦਵਾਰ ਆਦਿੱਤਿਆ ਸੂਰਜੇਵਾਲਾ
ਹਰਿਆਣਾ, 8 ਅਕਤੂਬਰ- ਕੈਥਲ ਤੋਂ ਕਾਂਗਰਸੀ ਉਮੀਦਵਾਰ ਆਦਿੱਤਿਆ ਸੂਰਜੇਵਾਲਾ ਨੇ ਆਪਣੇ ਵਿਰੋਧੀ ਤੇ ਭਾਜਪਾ ਦੇ ਉਮੀਦਵਾਰ ਲੀਲਾ ਰਾਮ ਨੂੰ 8124 ਵੋਟਾਂ ਨਾਲ ਹਰਾ ਦਿੱਤਾ ਹੈ। ਉਨ੍ਹਾਂ ਨੂੰ 83744 ਵੋਟਾਂ ਮਿਲੀਆਂ। ਇਸ ਤੋਂ ਬਾਅਦ ਇਕ ਰੋਡ ਸ਼ੋਅ ਦੌਰਾਨ ਗੱਲ ਕਰਦੇ ਹੋਏ ਸੂਰਜੇਵਾਲਾ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਸ਼ਕਤੀ ਦੀ ਜਿੱਤ ਹੈ, ਇਹ ਕੈਥਲ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇਸ ਜਿੱਤ ਨੂੰ ਸੰਭਵ ਬਣਾਇਆ।