ਪਿੰਡ ਤੁੰਗ ਨਿਵਾਸੀਆਂ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ, ਸਰਵਨ ਸਿੰਘ ਤੂਰ ਚੁਣੇ ਸਰਪੰਚ
ਹਰੀਕੇ ਪੱਤਣ (ਤਰਨਤਾਰਨ), 8 ਅਕਤੂਬਰ (ਸੰਜੀਵ ਕੁੰਦਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੁੰਗ ਵਿਖੇ ਨਗਰ ਨਿਵਾਸੀਆਂ ਨੇ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ। ਇਸ ਮੌਕੇ ਸਰਵਨ ਸਿੰਘ ਤੂਰ ਸਰਪੰਚ ਅਤੇ ਬਲਵਿੰਦਰ ਸਿੰਘ, ਤਰਸੇਮ ਸਿੰਘ, ਸੁਰਜੀਤ ਸਿੰਘ, ਅਰਵਿੰਦਰ ਸਿੰਘ, ਪਰਮਜੀਤ ਕੌਰ, ਗੁਰਮੀਤ ਕੌਰ ਤੇ ਕੁਲਵਿੰਦਰ ਕੌਰ ਪੰਚ ਚੁਣੇ ਗਏ। ਇਸ ਮੌਕੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਅਤੇ ਮਨਜੀਤ ਸਿੰਘ ਨੇ ਪਿੰਡ ਦੀ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕੀਤੇ ਜਾਣ ਉਤੇ ਨਵੀਂ ਪੰਚਾਇਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰਕੇ ਪਿੰਡ ਵਾਸੀਆਂ ਨੇ ਏਕੇ ਦਾ ਸਬੂਤ ਦਿੱਤਾ ਹੈ।