JALANDHAR WEATHER

ਹਰਿਆਣਾ ਵਿਖੇ ਭਾਜਪਾ ਦੀ ਸਰਕਾਰ ਬਣਨ 'ਤੇ ਗੁਰੂਹਰਸਹਾਏ ਭਾਜਪਾ ਵਰਕਰਾਂ ਨੇ ਵੰਡੇ ਲੱਡੂ

ਗੁਰੂਹਰਸਹਾਏ (ਫਿਰੋਜ਼ਪੁਰ), 8 ਅਕਤੂਬਰ (ਕਪਿਲ ਕੰਧਾਰੀ)-ਹਰਿਆਣਾ ਵਿਖੇ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਅੱਜ ਐਲਾਨੇ ਗਏ ਨਤੀਜਿਆਂ ਵਿਚ ਭਾਜਪਾ ਦੀ ਸਰਕਾਰ ਬਣਨ ਉਤੇ ਜਿਥੇ ਹਰਿਆਣਾ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਜਸ਼ਨ ਮਨਾਏ ਜਾ ਰਹੇ ਹਨ, ਉਥੇ ਹੀ ਪੂਰੇ ਪੰਜਾਬ ਭਰ ਦੇ ਭਾਜਪਾ ਵਰਕਰਾਂ ਵਲੋਂ ਵੀ ਨੱਚ-ਟੱਪ ਕੇ ਤੇ ਇਕ-ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਜਾ ਰਹੀ ਹੈ, ਉਥੇ ਹੀ ਅੱਜ ਗੁਰੂਹਰਸਹਾਏ ਵਿਖੇ ਵੀ ਰੇਲਵੇ ਪਾਰਕ ਕੋਲ ਬੀ. ਜੇ. ਪੀ. ਦੇ ਵਰਕਰਾਂ ਵਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਕੌਮੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੀ ਰਹਿਨੁਮਾਈ ਹੇਠ ਲੱਡੂਆਂ ਨਾਲ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਗਈ ਤੇ ਆਤਿਸ਼ਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਰਾਣਾ ਸੋਢੀ ਦੇ ਓ. ਐਸ. ਡੀ. ਨਿਸ਼ੂ ਦਹੂਜਾ, ਸਿਆਸੀ ਸਲਾਹਕਾਰ ਤੇ ਕੋਹਰ ਸਿੰਘ ਵਾਲਾ ਦੇ ਮੰਡਲ ਪ੍ਰਧਾਨ ਵਿੱਕੀ ਸਿੱਧੂ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਲੋਕਾਂ ਦੇ ਕੀਤੇ ਗਏ ਭਲਾਈ ਦੇ ਕੰਮਾਂ ਨੂੰ ਦੇਖਦਿਆਂ ਬੀ. ਜੇ. ਪੀ. ਸਰਕਾਰ ਨੂੰ ਫਤਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਜੋ ਮੋਦੀ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਹਨ, ਉਹ ਅੱਜ ਤੱਕ 70 ਸਾਲਾਂ ਵਿਚ ਕੋਈ ਸਰਕਾਰ ਨਹੀਂ ਦੇ ਸਕੀ। ਉਨ੍ਹਾਂ ਦੱਸਿਆ ਕਿ ਅੱਜ ਹਰਿਆਣੇ ਵਿਚ ਸਰਕਾਰ ਬਣਨ ਦੀ ਖੁਸ਼ੀ ਵਿਚ ਉਨ੍ਹਾਂ ਵਲੋਂ ਆਤਿਸ਼ਬਾਜ਼ੀ ਕਰਕੇ ਤੇ ਇਕ-ਦੂਜੇ ਦਾ ਲੱਡੂਆਂ ਨਾਲ ਮੂੰਹ-ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ