ਹਰਿਆਣਾ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਮਮਦੋਟ 'ਚ ਖੁਸ਼ੀ ਦਾ ਮਾਹੌਲ

ਮਮਦੋਟ/ਫਿਰੋਜ਼ਪੁਰ, 8 ਅਕਤੂਬਰ (ਸੁਖਦੇਵ ਸਿੰਘ ਸੰਗਮ)-ਹਰਿਆਣਾ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੀ ਲਗਾਤਾਰ ਤੀਜੀ ਵਾਰ ਹੋਈ ਇਤਿਹਾਸਕ ਜਿੱਤ 'ਤੇ ਮਮਦੋਟ ਦੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ। ਭਾਜਪਾ ਵਰਕਰਾਂ ਨੇ ਬੀ. ਜੇ. ਐਮ. ਐਸ. (ਭਾਜਪਾ) ਦੇ ਸੂਬਾ ਪ੍ਰਧਾਨ ਫੌਜੀ ਅੰਗਰੇਜ਼ ਸਿੰਘ ਵੜਵਾਲ ਦੇ ਸਥਾਨ 'ਤੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਫੌਜ ਦੇ ਅਧਿਕਾਰੀ ਨੇ ਇਸ ਜਿੱਤ 'ਤੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਨੀਤੀਆਂ ਦੀ ਜਿੱਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸ਼ਾਨਦਾਰ ਕਾਰਜਸ਼ੈਲੀ ਦੀ ਜਿੱਤ ਦੱਸਿਆ।