JALANDHAR WEATHER

ਸਾਉਣ ਸਿੰਘ ਸ਼ਹੂਰਾ ਪਿੰਡ ਦਾ ਸਰਪੰਚ ਤੇ ਸਮੁੱਚੀ ਪੰਚਾਇਤ ਸਰਬਸੰਮਤੀ ਨਾਲ ਚੁਣੀ

ਚੋਗਾਵਾਂ, 8 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸ਼ਹੂਰਾ ਦੇ ਪਿੰਡ ਦੇ ਲੋਕਾਂ ਨੇ ਧੜੇਬੰਦੀ ਤੋਂ ਉੱਪਰ ਉੱਠ ਕੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਮਿਹਨਤੀ ਤੇ ਜੁਝਾਰੂ ਆਗੂ ਨੰਬਰਦਾਰ ਸਾਉਣ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਸਮੇਤ ਸਮੁੱਚੀ ਪੰਚਾਇਤ ਚੁਣੀ। ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਚੁਣੇ ਸਰਪੰਚ ਸਾਉਣ ਸਿੰਘ ਨੰਬਰਦਾਰ, ਮੈਂਬਰ ਅਮਰਜੀਤ ਸਿੰਘ ਸ਼ਹੂਰਾ, ਕੁਲਦੀਪ ਸਿੰਘ, ਨਿਸ਼ਾਨ ਸਿੰਘ, ਸੁਖਬੀਰ ਸਿੰਘ, ਹਰਜਿੰਦਰ ਸਿੰਘ, ਗੁਰਭੇਜ ਸਿੰਘ, ਮਨਜੀਤ ਸਿੰਘ, ਅਜੀਤ ਸਿੰਘ, ਜੋਧਾ ਸਿੰਘ ਸਾਰੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਨਵ-ਨਿਯੁਕਤ ਸਰਪੰਚ ਸਾਉਣ ਸਿੰਘ ਸ਼ਹੂਰਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਸਮੂਹ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ