ਹਰਿਆਣਾ ਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਤੇ ਮਲਿਕਾਰਜੁਨ ਖੜਗੇ ਨੇ ਕੀਤਾ ਟਵੀਟ
ਨਵੀਂ ਦਿੱਲੀ, 8 ਅਕਤੂਬਰ-ਹਰਿਆਣਾ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਪ੍ਰਦਰਸ਼ਨ 'ਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕੀਤਾ ਹੈ। ਕਾਂਗਰਸ ਪਾਰਟੀ ਅਤੇ ਨੈਸ਼ਨਲ ਕਾਨਫਰੰਸ ਗੱਠਜੋੜ ਨੂੰ ਸੇਵਾ ਕਰਨ ਦੀ ਇਜਾਜ਼ਤ ਦੇਣ ਲਈ ਜੰਮੂ-ਕਸ਼ਮੀਰ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ... ਹਰਿਆਣਾ ਦੇ ਨਤੀਜੇ ਅਣਕਿਆਸੇ ਹਨ। ਪਾਰਟੀ ਜਨਤਾ ਦੀ ਰਾਏ ਦਾ ਮੁਲਾਂਕਣ ਕਰ ਰਹੀ ਹੈ, ਪੂਰੀ ਜਾਣਕਾਰੀ ਲੈਣ ਅਤੇ ਤੱਥਾਂ ਦੀ ਜਾਂਚ ਕਰਨ ਤੋਂ ਬਾਅਦ ਅਸੀਂ ਹਰਿਆਣਾ ਦੇ ਲੋਕਾਂ ਦਾ ਕਾਂਗਰਸ ਪਾਰਟੀ ਨੂੰ ਵੋਟ ਦੇਣ ਲਈ ਧੰਨਵਾਦ ਕਰਦੇ ਹਾਂ ਤੇ ਤਾਨਾਸ਼ਾਹੀ ਖਿਲਾਫ ਸਾਡੀ ਲੜਾਈ ਲੰਬੀ ਹੈ।