ਹਰਿਆਣਾ ਦੇ ਚੋਣ ਨਤੀਜਿਆਂ ਤੋਂ ਬਾਅਦ ਇੰਡੀਆ ਗੱਠਜੋੜ ਅਤੇ ਕਾਂਗਰਸ ਨੂੰ ਗੰਭੀਰ ਆਤਮ ਨਿਰੀਖਣ ਦੀ ਲੋੜ - ਡੀ ਰਾਜਾ
ਨਵੀਂ ਦਿੱਲੀ, 9 ਅਕਤੂਬਰ - ਭਾਰਤੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਡੀ ਰਾਜਾ ਨੇ ਕਿਹਾ ਕਿ ਹਰਿਆਣਾ ਦੇ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਇੰਡੀਆ ਗੱਠਜੋੜ ਅਤੇ ਖ਼ਾਸ ਤੌਰ 'ਤੇ ਕਾਂਗਰਸ ਨੂੰ "ਗੰਭੀਰ ਆਤਮ ਨਿਰੀਖਣ" ਕਰਨਾ ਚਾਹੀਦਾ ਹੈ, ਅਤੇ ਇਹ ਵੀ ਸਵਾਲ ਕੀਤਾ ਕਿ ਬਲਾਕ ਦੀਆਂ ਪਾਰਟੀਆਂ ਸੀਟਾਂ ਦੀ ਵੰਡ ਤੋਂ ਪਹਿਲਾਂ ਇਕ ਦੂਜੇ 'ਤੇ ਭਰੋਸਾ ਕਿਉਂ ਨਹੀਂ ਕਰ ਸਕਦੀਆਂ।