ਹਰਿਆਣਾ ਦੇ ਚੋਣ ਨਤੀਜੇ ਹੈਰਾਨ ਕਰਨ ਵਾਲੇ, ਪਰ ਲੋਕਾਂ ਦਾ ਫ਼ੈਸਲਾ ਸਭ ਤੋਂ ਉੱਪਰ - ਤੇਜਸਵੀ
ਪਟਨਾ, 9 ਅਕਤੂਬਰ - ਪਟਨਾ: ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਦਾ ਕਹਿਣਾ ਹੈ, "ਹਰਿਆਣਾ ਵਿੱਚ ਜਿਸ ਤਰ੍ਹਾਂ ਦਾ ਮਾਹੌਲ ਸੀ, ਉਸ ਤੋਂ ਲੱਗਦਾ ਹੀ ਨਹੀਂ ਸੀ ਕਿ ਅਜਿਹਾ ਹੋਵੇਗਾ। ਭਾਜਪਾ ਨੂੰ ਵੀ ਚੋਣ ਨਤੀਜਿਆਂ 'ਤੇ ਭਰੋਸਾ ਨਹੀਂ ਸੀ। ਮੁੱਖ ਮੰਤਰੀ ਨੇ ਕਈ ਵਾਰ ਕਿਹਾ ਕਿ ਲੋੜ ਪੈਣ 'ਤੇ ਉਹ ਗਠਜੋੜ ਦੀ ਸਰਕਾਰ ਬਣਾਉਣਗੇ, ਨਤੀਜੇ ਹੈਰਾਨ ਕਰਨ ਵਾਲੇ ਹਨ ਪਰ ਲੋਕਾਂ ਦਾ ਫੈਸਲਾ ਸਭ ਤੋਂ ਉੱਪਰ ਹੈ...'।