ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਹੋਈ ਸ਼ੁਰੂ
ਚੰਡੀਗੜ੍ਹ, 9 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਹੋਰ ਅਧਿਕਾਰੀਆਂ ਦੇ ਨਾਲ ਭਾਰਤੀ ਕਿਸਾਨ ਯੂਨੀਅਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰ ਆਗੂਆਂ ਦਰਮਿਆਨ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਇਹ ਮੀਟਿੰਗ ਖੇਤੀਬਾੜੀ ਨੀਤੀ ’ਤੇ ਵਿਚਾਰਾਂ ਤੇ ਸੁਝਾੳ ਪੇਸ਼ ਕਰਨ ਹਿੱਤ ਬੁਲਾਈ ਗਈ ਹੈ ।