JALANDHAR WEATHER

ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਚੋਗਾਵਾਂ, (ਅੰਮ੍ਰਿਤਸਰ), 9 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਮਾਸਕੇ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਈ ਤਕਰਾਰ ’ਚ ਚੱਲੀਆਂ ਗੋਲੀਆਂ ਵਿਚ ਅੱਜ ਇਕ ਹੋਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਕਮਾਸਕੇ ਵਿਖੇ ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਆਪ ਦੇ ਧੜੇ ਵਲੋਂ ਕਾਂਗਰਸ ਦੇ ਧੜੇ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ, ਜਿਸ ਵਿਚ ਕਾਂਗਰਸ ਦੇ ਧੜੇ ਦੀ ਇਕ ਔਰਤ ਕੁਲਦੀਪ ਕੌਰ ਦੀ ਮੌਤ ਹੋ ਗਈ ਸੀ। ਇਸ ਵਿਚ ਪ੍ਰੇਮ ਸਿੰਘ ’ਤੇ ਗੋਲੀਆਂ ਦੇ ਛਰੇ ਵੱਜਣ ਨਾਲ ਗੰਭੀਰ ਜ਼ਖਮੀ ਹੋ ਗਿਆ ਸੀ ਤੇ ਸ਼ਮਸ਼ੇਰ ਸਿੰਘ ਨੂੰ ਵੀ ਗੰਭੀਰ ਸੱਟਾਂ ਲੱਗੀਆਂ, ਜੋ ਗੁਰੂ ਨਾਨਕ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ। ਅੱਜ ਸੱਤ ਦਿਨ ਬਾਅਦ ਪ੍ਰੇਮ ਸਿੰਘ ਦੀ ਮੌਤ ਹੋ ਗਈ। ਸੁਖਵਿੰਦਰ ਸਿੰਘ ਤੇ ਹੋਰਾਂ ਨੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ