JALANDHAR WEATHER

ਪੰਚਾਇਤੀ ਚੋਣਾਂ ਵਿਚ ਧੱਕੇਸ਼ਾਹੀ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਮਲੋਟ ਵਿਖੇ ਰੋਸ ਧਰਨਾ

ਮਲੋਟ, (ਸ੍ਰੀ ਮੁਕਤਸਰ ਸਾਹਿਬ), 9 ਅਕਤੂਬਰ (ਪਾਟਿਲ)- ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਪੰਚਾਇਤੀ ਚੋਣਾਂ ਦੌਰਾਨ ਹੋ ਰਹੀਆਂ ਧੱਕੇਸ਼ਾਹੀਆਂ ਦੇ ਖ਼ਿਲਾਫ਼ ਮਲੋਟ ਵਿਖੇ ਜੀ.ਟੀ. ਰੋਡ ਨੇੜੇ ਤਹਿਸੀਲ ਰੋਡ ’ਤੇ ਅੱਜ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚੋਂ ਆਏ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਅਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ