JALANDHAR WEATHER

ਜੰਮੂ ਕਸ਼ਮੀਰ ਵਿਚ ਇੰਡੀਆ ਦੀ ਜਿੱਤ ਸੰਵਿਧਾਨ ਦੀ ਜਿੱਤ ਹੈ- ਰਾਹੁਲ ਗਾਂਧੀ

ਨਵੀਂ ਦਿੱਲੀ, 9 ਅਕਤੂਬਰ- ਭਲਕੇ ਦੋ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਅੱਜ ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਟਵੀਟ ਕੀਤਾ ਹੈ। ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਕਿ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਦਾ ਮੇਰਾ ਦਿਲੋਂ ਧੰਨਵਾਦ - ਉੱਥੇ ਇੰਡੀਆ ਦੀ ਜਿੱਤ ਸੰਵਿਧਾਨ ਦੀ ਜਿੱਤ ਹੈ, ਲੋਕਤੰਤਰੀ ਸਵੈ-ਮਾਣ ਦੀ ਜਿੱਤ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਹਰਿਆਣਾ ਦੇ ਅਣਕਿਆਸੇ ਨਤੀਜਿਆਂ ਦਾ ਵਿਸ਼ਲੇਸ਼ਣ ਕਰ ਰਹੇ ਹਾਂ। ਕਈ ਵਿਧਾਨ ਸਭਾ ਹਲਕਿਆਂ ਤੋਂ ਆ ਰਹੀਆਂ ਸ਼ਿਕਾਇਤਾਂ ਬਾਰੇ ਚੋਣ ਕਮਿਸ਼ਨ ਨੂੰ ਸੂਚਿਤ ਕਰਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਵਾਸੀਆਂ ਅਤੇ ਕਾਂਗਰਸ ਦੇ ਵਰਕਰਾਂ ਜਿਨ੍ਹਾਂ ਜੀ ਤੋੜ ਮਿਹਨਤ ਕੀਤੀ, ਦਾ ਦਿਲ ਤੋਂ ਧੰਨਵਾਦ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ