ਸੁਖਾਵੇਂ ਮਾਹੌਲ ਵਿਚ ਹੋਈ ਹੈ ਕਿਸਾਨਾਂ ਨਾਲ ਮੀਟਿੰਗ- ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 9 ਅਕਤੂਬਰ- ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਮੀਟਿੰਗ ਉਪਰੰਤ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਿਸਾਨ ਆਗੂਆਂ ਨਾਲ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ ਹੈ, ਜਿਸ ਵਿਚ ਖੇਤੀ ਨੀਤੀ ਸੰਬੰਧੀ ਸੁਝਾਅ ਅਤੇ ਵਿਚਾਰਾਂ ’ਤੇ ਵਿਸਥਾਰ ਨਾਲ ਗੱਲ ਹੋਈ। ਉਹਨਾਂ ਕਿਹਾ ਕਿ 15 ਅਕਤੂਬਰ ਤੋਂ ਬਾਅਦ ਪੰਚਾਇਤੀ ਚੋਣਾਂ ਉਪਰੰਤ ਹੋਰ ਵੀ ਸੁਝਾਵਾਂ ’ਤੇ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਖੇਤੀ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।