ਵਿਕਸਤ ਭਾਰਤ ਦੇ ਸੰਕਲਪ ਵਿਚ ਹਰਿਆਣਾ ਦੀ ਭੂਮਿਕਾ ਹੋਵੇਗੀ ਹੋਰ ਵੀ ਮਹੱਤਵਪੂਰਨ- ਪ੍ਰਧਾਨ ਮੰਤਰੀ
ਨਵੀਂ ਦਿੱਲੀ, 9 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਮੈਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਵਿਕਸਤ ਭਾਰਤ ਦੇ ਸੰਕਲਪ ਵਿਚ ਹਰਿਆਣਾ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਬਣਨ ਵਾਲੀ ਹੈ।