JALANDHAR WEATHER

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਣਾ ਮੰਡੀ ਅਜਨਾਲਾ 'ਚ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਅਜਨਾਲਾ (ਅੰਮ੍ਰਿਤਸਰ), 9 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਐਨ.ਆਰ.ਆਈ. ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦੀ ਖੇਤਰ ਦੀ ਪ੍ਰਮੁੱਖ ਦਾਣਾ ਮੰਡੀ ਅਜਨਾਲਾ ਵਿਖੇ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈI ਇਸ ਦੌਰਾਨ ਉਨ੍ਹਾਂ ਪਰਮਲ ਦੀ ਪਹਿਲੀ ਢੇਰੀ ਮੰਡੀ ਵਿਚ ਲੈ ਕੇ ਆਉਣ ਵਾਲੇ ਕਿਸਾਨ ਨੂੰ ਸਨਮਾਨਿਤ ਵੀ ਕੀਤਾ ਅਤੇ ਮੌਕੇ ਉਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨ ਭਰਾਵਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਤੇ ਝੋਨੇ ਦੀ ਖਰੀਦ ਕਰਨ ਦੇ ਨਾਲ-ਨਾਲ ਸਮੇਂ-ਸਿਰ ਅਦਾਇਗੀ ਅਤੇ ਲਿਫਟਿੰਗ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇI  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ