ਦਿੜ੍ਹਬਾ 'ਚ ਝੋਨੇ ਦੀ ਖਰੀਦ ਸ਼ੁਰੂ
ਦਿੜ੍ਹਬਾ ਮੰਡੀ (ਸੰਗਰੂਰ), 10 ਅਕਤੂਬਰ (ਹਰਬੰਸ ਸਿੰਘ ਛਾਜਲੀ)-ਅਨਾਜ ਮੰਡੀ ਦਿੜ੍ਹਬਾ ਵਿਖੇ ਐਸ.ਡੀ.ਐਮ. ਰਜੇਸ਼ ਕੁਮਾਰ ਸ਼ਰਮਾ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਘੁਮਾਣ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਸ਼ਰਮਾ ਨੇ ਕਿਹਾ ਕਿ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ। ਪ੍ਰਸ਼ਾਸਨ ਵਲੋਂ ਝੋਨੇ ਦੀ ਖਰੀਦ ਦੇ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਦਰਸ਼ਨ ਸਿੰਘ ਘੁਮਾਣ ਨੇ ਕਿਹਾ ਕਿ ਝੋਨੇ ਦੀ ਖਰੀਦ ਸੰਬੰਧੀ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਝੋਨੇ ਦੀ ਖਰੀਦ ਮਾਰਕਫੈੱਡ, ਪਨਸਪ, ਵੇਅਰਹਾਊਸ ਅਤੇ ਪਨਗ੍ਰੇਨ ਏਜੰਸੀਆਂ ਕਰਨਗੀਆਂ।