ਸ੍ਰੀ ਹੇਮਕੁੰਟ ਸਾਹਿਬ ਵਿਖੇ ਰਾਜਪਾਲ ਗੁਰਮੀਤ ਸਿੰਘ ਹੋਏ ਨਤਮਸਤਕ
ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਹੇਮਕੁੰਟ ਸਾਹਿਬ ਵਿਖੇ ਅੱਜ ਉਤਰਾਖੰਡ ਦੇ ਰਾਜਪਾਲ ਲੈਫ਼ੀਨੈਂਟ ਜਰਨਲ ਗੁਰਮੀਤ ਸਿੰਘ ਨੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਅਤੇ ਮੈਨੇਜਰ ਸੇਵਾ ਸਿੰਘ ਨੇ ਰਾਜਪਾਲ ਨੂੰ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਭਲਕੇ ਬੰਦ ਹੋਣਗੇ।