ਜੇ ਚੋਣ ਕਮਿਸ਼ਨ ਨੇ ਸਮੇਂ ਸਿਰ ਕੀਤੀ ਹੁੰਦੀ ਕਾਰਵਾਈ ਤਾਂ ਸਥਿਤੀ ਨਾ ਹੁੰਦੀ ਚਿੰਤਾਜਨਕ- ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 9 ਅਕਤੂਬਰ- ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਕੁਝ ਪਿੰਡਾਂ ਵਿਚ ਪੰਚਾਇਤੀ ਚੋਣਾਂ ’ਤੇ ਰੋਕ ਲਗਾਉਣ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਚਿਹਰੇ ’ਤੇ ਵੱਡਾ ਧੱਬਾ ਹੈ ਅਤੇ ਲੋਕਤੰਤਰ ਦਾ ਕਤਲ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦਾ ਸਪਸ਼ੱਟ ਸਬੂਤ ਹੈ। ਉਨ੍ਹਾਂ ਕਿਹਾ ਕਿ ਇਹ ਸੂਬਾ ਚੋਣ ਕਮਿਸ਼ਨ ਦੀ ਵੱਡੀ ਨਾਕਾਮੀ ਹੈ ਕਿ ਉਹ ਨੋਟੀਫਾਈ ਕੀਤੇ ਗਏ ਚੋਣ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿਚ ਬੁਰੀ ਤਰ੍ਹਾਂ ਅਸਫ਼ਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਦੇ ਕੰਮਕਾਜ ਵਿਚ ਪੂਰੀ ਤਰ੍ਹਾਂ ਪਾਰਦਰਸ਼ਤਾ ਦੀ ਘਾਟ ਹੈ ਤੇ ਜੇਕਰ ਚੋਣ ਕਮਿਸ਼ਨ ਨੇ ਸਮੇਂ ਸਿਰ ਕੋਈ ਕਾਰਵਾਈ ਕੀਤੀ ਹੁੰਦੀ ਤਾਂ ਸਥਿਤੀ ਇੰਨੇ ਚਿੰਤਾਜਨਕ ਪੱਧਰ ’ਤੇ ਨਹੀਂ ਪੁੱਜਦੀ।