ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਨੂੰ ਗਦਲੀ 'ਚ ਸ਼ਰਧਾਂਜਲੀਆਂ ਭੇਟ
ਜੰਡਿਆਲਾ ਗੁਰੂ (ਅੰਮ੍ਰਿਤਸਰ), 9 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-1984 ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਉਤੇ ਹਮਲਾ ਕਰਨ ਵਾਲੀ ਭਾਰਤੀ ਫੌਜ ਦੇ ਮੁਖੀ ਜਰਨਲ ਏ. ਕੇ. ਵੈਦਿਆ (ਅਰੁਣ ਕੁਮਾਰ ਵੈਦਿਆ) ਨੂੰ ਮਾਰ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 32ਵੀਂ ਬਰਸੀ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਪਿੰਡ ਗਦਲੀ (ਬਲਾਕ ਜੰਡਿਆਲਾ ਗੁਰੂ) ਵਿਖੇ ਬੜੀ ਸ਼ਰਧਾ ਸਤਿਕਾਰ ਨਾਲ ਮਨਾਈ ਗਈ ਅਤੇ ਇਸ ਸੰਬੰਧ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਪਰਸੋਂ ਤੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪਾਉਣ ਉਪਰੰਤ ਖੁੱਲ੍ਹੇ ਪੰਡਾਲ ਵਿਚ ਵੱਖ-ਵੱਖ ਸ਼ਖਸੀਅਤਾਂ ਪੁੱਜੀਆਂ।