ਨਵੀਂ ਦਿੱਲੀ : ਦੂਜੇ ਟੀ-20 ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ 86 ਦੌੜਾਂ ਨਾਲ ਹਰਾਇਆ
ਨਵੀਂ ਦਿੱਲੀ, 9 ਅਕਤੂਬਰ - ਭਾਰਤ ਨੇ ਅਰੁਣ ਜੇਤਲੀ ਸਟੇਡੀਅਮ 'ਚ ਖੇਡੇ ਜਾ ਰਹੇ ਦੂਜੇ ਟੀ-20 ਮੈਚ 'ਚ ਬੰਗਲਾਦੇਸ਼ ਨੂੰ 86 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਟੀ-20 ਇੰਟਰਨੈਸ਼ਨਲ 'ਚ ਬੰਗਲਾਦੇਸ਼ ਖਿਲਾਫ ਭਾਰਤ ਦੀ ਇਹ ਦੌੜਾਂ ਦੀ ਸਭ ਤੋਂ ਵੱਡੀ ਜਿੱਤ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 20 ਓਵਰਾਂ ਵਿਚ 9 ਵਿਕਟਾਂ ਗੁਆ ਕੇ 221 ਦੌੜਾਂ ਬਣਾਈਆਂ।