ਭਾਜਪਾ ਆਪਣੇ ਜੂਨੀਅਰ ਆਗੂਆਂ ਨੂੰ ਰਾਹੁਲ ਗਾਂਧੀ ਵਿਰੁੱਧ ਟਿੱਪਣੀਆਂ ਕਰਨ ਲਈ ਕਰ ਰਹੀ ਮਜਬੂਰ - ਸੁਖਵਿੰਦਰ ਸਿੰਘ ਸੁੱਖੂ
ਸ਼ਿਮਲਾ (ਹਿਮਾਚਲ ਪ੍ਰਦੇਸ਼), 18 ਸਤੰਬਰ-ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵਲੋਂ ਰਾਹੁਲ ਗਾਂਧੀ 'ਤੇ ਦਿੱਤੇ ਗਏ ਬਿਆਨ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਭਾਜਪਾ ਆਪਣੇ ਜੂਨੀਅਰ ਆਗੂਆਂ ਨੂੰ ਰਾਹੁਲ ਗਾਂਧੀ ਵਿਰੁੱਧ ਟਿੱਪਣੀਆਂ ਕਰਨ ਲਈ ਮਜਬੂਰ ਕਰ ਰਹੀ ਹੈ। ਰਵਨੀਤ ਸਿੰਘ ਬਿੱਟੂ ਹੁਣ ਸੰਸਦ ਮੈਂਬਰ ਨਾ ਹੋ ਕੇ ਭਾਜਪਾ ਸਰਕਾਰ ਵਿਚ ਮੰਤਰੀ ਬਣ ਗਏ ਹਨ, ਇਸ ਲਈ ਉਹ ਇਕ ਦੇਸ਼ ਵਿਰੋਧੀ ਟਿੱਪਣੀਆਂ ਕਰ ਰਹੇ ਹਨ। ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੂੰ ਅਜਿਹੇ ਨੇਤਾਵਾਂ 'ਤੇ ਕਾਬੂ ਕਰਨਾ ਚਾਹੀਦਾ ਹੈ।