ਅੰਮ੍ਰਿਤਸਰ 'ਚ ਭਰਾ ਵਲੋਂ ਭਰਾ ਦਾ ਕਤਲ
ਜਗਦੇਵ ਕਲਾਂ (ਅੰਮ੍ਰਿਤਸਰ), 19 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤਹਿਤ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਸੈਸਰਾ ਕਲਾਂ ਵਿਖੇ ਇਕ ਵਿਅਕਤੀ ਵਲੋਂ ਆਪਣੇ ਸਕੇ ਭਰਾ ਦਾ ਘੋਟਣਾ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਤਲ ਦਾ ਕਾਰਨ ਪੈਸਿਆਂ ਦਾ ਲੈਣ-ਦੇਣ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਥਾਣਾ ਝੰਡੇਰ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਭਰਾ ਦਾ ਕਤਲ ਕਰਨ ਵਾਲੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।