ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਵਲੋਂ ਰਤਨ ਟਾਟਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਮੁੰਬਈ, 10 ਅਕਤੂਬਰ - ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਰਤਨ ਟਾਟਾ ਦੇ ਦਿਹਾਂਤ 'ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਓ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਰਾਜਸਥਾਨ ਦੇ ਮੁੱਖ ਮੰਤਰੀਂ ਭਜਨ ਲਾਲ ਸ਼ਰਮਾ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕਰ ਗਹਿਰੇ ਦੁੱਖ ਦਡਾ ਪ੍ਰਗਟਾਵਾ ਕੀਤਾ।