ਪੁਲਿਸ ਥਾਣਾ ਘਰਿੰਡਾ ਵਲੋਂ 5 ਪਿਸਤੌਲਾਂ ਸਮੇਤ 2 ਗ੍ਰਿਫ਼ਤਾਰ
ਅਟਾਰੀ, 10 ਅਕਤੂਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਸਤਿੰਦਰ ਸਿੰਘ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਦੀਆਂ ਹਦਾਇਤਾਂ 'ਤੇ ਕੰਮ ਕਰਦਿਆਂ ਡੀ.ਐਸ.ਪੀ. ਅਟਾਰੀ ਦੀ ਨਿਗਰਾਨੀ ਹੇਠ ਪੁਲਿਸ ਥਾਣਾ ਘਰਿੰਡਾ ਦੇ ਐਸ.ਐਚ.ਓ. ਅਤੇ ਪੁਲਿਸ ਚੌਂਕੀ ਖਾਸਾ ਦੇ ਇੰਚਾਰਜ ਨੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਪੰਜ ਪਿਸਤੌਲਾਂ ਅਤੇ ਮੈਗਜੀਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਥਾਣਾ ਘਰਿੰਡਾ ਵਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।