ਪਰਾਲੀ ਦੇ ਢੇਰਾਂ ਨੂੰ ਲੱਗੀ ਭਿਆਨਕ ਅੱਗ
ਜੰਡਿਆਲਾ ਗੁਰੂ, 10 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ) - ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਤਾਰਾਗੜ੍ਹ ਨੇੜੇ ਪਰਾਲੀ ਇਕੱਠੀ ਕਰਕੇ ਬਣਾਈਆਂ ਗੰਢਾਂ ਦੇ ਲੱਗੇ ਢੇਰ ਨੂੰ ਅੱਜ ਤੜਕੇ ਭਿਆਨਕ ਅੱਗ ਲੱਗ ਗਈ, ਜਿਸ ਦਾ ਪਤਾ ਲੱਗਣ ਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਅੱਗ 'ਤੇ ਕਾਬੂ ਪਾਉਣ ਦੀ ਜਦੋਂ ਜਹਿਦ ਕਰ ਰਹੀਆਂ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਵਾਸੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਤਾਰਾਗੜ੍ਹ ਨੇੜੇ ਡੇਢ ਏਕੜ ਜ਼ਮੀਨ ਠੇਕੇ 'ਤੇ ਲੈ ਕੇ ਉਥੇ ਕਿਸਾਨਾਂ ਦੀ ਪਰਾਲੀ ਦੀਆਂ ਗੰਢਾਂ ਬਣਾ ਕੇ ਪਲੰਥ ਲਗਾਇਆ ਹੋਇਆ ਸੀ ਤੇ ਇਹ ਪਰਾਲੀ ਉਨ੍ਹਾਂ ਨੇ ਫ਼ਿਰੋਜ਼ਪੁਰ ਪਲਾਂਟ ਨੂੰ ਦੇਣੀ ਸੀ । ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ।