JALANDHAR WEATHER

ਹੋਟਲ ਵਿਚ ਅੱਗ ਲੱਗਣ ਕਾਰਨ ਦੋ ਦੀ ਮੌਤ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਸਥਿਤ ਇਕ ਹੋਟਲ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਇਕ ਵਿਅਕਤੀ ਅਤੇ ਮਹਿਲਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 5 ਵਜੇ ਅਚਾਨਕ ਸ਼ਾਰਟ ਸਰਕਟ ਕਾਰਨ ਹੋਟਲ ਵਿਚ ਅੱਗ ਲੱਗ ਗਈ, ਜਿਸ ਨੂੰ ਹੋਟਲ ਮੈਨੇਜਮੈਂਟ ਵਲੋਂ ਤੁਰੰਤ ਕਾਬੂ ਕਰ ਲਿਆ ਗਿਆ, ਮਗਰ ਦਮ ਘੁੱਟਣ ਨਾਲ ਚਾਰ ਤੋਂ ਪੰਜ ਵਿਅਕਤੀਆਂ ਦੀ ਤਬੀਅਤ ਖਰਾਬ ਹੋ ਗਈ, ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਦਾਖਲ ਕਰਾਇਆ ਗਿਆ, ਜਿੱਥੇ ਇਕ ਵਿਅਕਤੀ ਅਤੇ ਮਹਿਲਾ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਥਾਣਾ ਡਿਵੀਜ਼ਨ ਨੰਬਰ 5 ਦੇ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਅੱਗ ਲੱਗਣ ਦੀ ਸੂਚਨਾ ਮਿਲਣ ਬਾਅਦ ਉਹ ਮੌਕੇ ’ਤੇ ਪਹੁੰਚੇ ਹਨ ਤੇ ਜਿਨ੍ਹਾਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੇ ਬਿਆਨਾਂ ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ