ਦੋ ਦਿਨਾਂ ਦੌਰੇ ’ਤੇ ਵਿਏਨਤਿਆਨੇ ਪਹੁੰਚੇ ਪ੍ਰਧਾਨ ਮੰਤਰੀ
ਵਿਏਨਤਿਆਨੇ, (ਲਾਓਸ), 10 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਅੱਜ ਤੋਂ ਲਾਓਸ ਦੇ ਦੋ ਦਿਨਾਂ ਦੌਰੇ ਦੀ ਸ਼ੁਰੂਆਤ ਕਰਦੇ ਹੋਏ ਵਿਏਨਤਿਆਨੇ ਪਹੁੰਚੇ। ਪ੍ਰਧਾਨ ਮੰਤਰੀ ਮੋਦੀ 21ਵੇਂ ਆਸੀਆਨ-ਭਾਰਤ ਅਤੇ 19ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਸੋਨੇਕਸੇ ਸਿਫਾਨਡੋਨ ਦੇ ਸੱਦੇ ’ਤੇ ਵਿਏਨਤਿਆਨੇ, ਲਾਓ ਪੀਡੀਆਰ ਦੇ ਦੋ ਦਿਨਾਂ ਦੌਰੇ ’ਤੇ ਹਨ। ਇਹ ਸਾਲ ਭਾਰਤ ਦੀ ਐਕਟ ਈਸਟ ਨੀਤੀ ਦਾ ਇਕ ਦਹਾਕਾ ਹੈ। ਹਵਾਈ ਅੱਡੇ ’ਤੇ ਪੁੱਜਣ ਮੌਕੇ ਲਾਓਸ ਦੇ ਗ੍ਰਹਿ ਮਾਮਲਿਆਂ ਦੇ ਮੰਤਰੀ ਵਿਲੇਵੋਂਗ ਬੌਦਖਾਮ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ।