JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਾਪਰਟੀ ਡੀਲਰਾਂ ਦੇ ਧਰਨੇ ਵਿਚ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਂਕ ਵਿਚ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਪ੍ਰਾਪਰਟੀ ਡੀਲਰਾਂ ਦੇ ਰੋਸ ਧਰਨੇ ਵਿਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚੇ। ਉਨ੍ਹਾਂ ਕਿਹਾ ਕਿ ਕੁਲੈਕਟਰ ਰੇਟ ਪੰਜਾਬ ਸਰਕਾਰ ਵਲੋਂ ਵਾਰ-ਵਾਰ ਵਧਾਏ ਜਾ ਰਹੇ ਹਨ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਯੂਨੀਅਨ ਨੂੰ ਵਿਸ਼ਵਾਸ ਦਵਾਇਆ ਕਿ ਉਹ ਪੰਜਾਬ ਦੇ ਚੀਫ਼ ਸੈਕਟਰੀ ਨੂੰ ਇਸ ਮਸਲੇ ’ਤੇ ਮਿਲਣਗੇ। ਕੁਲੈਕਟਰ ਰੇਟ ਘਟਾਉਣ ਲਈ ਪੂਰੀ ਵਾਹ ਲਾਉਣਗੇ। ਜੇਕਰ ਫ਼ਿਰ ਵੀ ਮਸਲਾ ਹੱਲ ਨਾ ਹੋਇਆ ਤਾਂ ਗਿੱਦੜਬਾਹਾ ਹਲਕੇ ਵਿਚ ਵੱਡਾ ਰੋਸ ਮਾਰਚ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ