JALANDHAR WEATHER

ਸ੍ਰੀ ਹੇਮਕੁੰਟ ਸਾਹਿਬ ਦੇ ਬੰਦ ਹੋਏ ਕਿਵਾੜ

ਅੰਮ੍ਰਿਤਸਰ, 10 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬੰਦ ਹੋ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸਮਾਪਤੀ ਸਮਾਗਮ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਖਆਸਣ ਹਾਲ ਵਿਖੇ ਸੁਸ਼ੋਭਿਤ ਕੀਤੇ ਗਏ। ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਇਹ ਸਲਾਨਾ ਯਾਤਰਾ 25 ਮਈ ਨੂੰ ਸ਼ੁਰੂ ਹੋਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ