ਰਤਨ ਟਾਟਾ ਦੇ ਦਿਹਾਂਤ 'ਤੇ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕਰਕੇ ਜਤਾਇਆ ਦੁੱਖ
ਨਵੀਂ ਦਿੱਲੀ, 10 ਅਕਤੂਬਰ-ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਕਿ ਰਤਨ ਟਾਟਾ ਨੇ ਆਪਣੀ ਅਣਥੱਕ ਮਿਹਨਤ ਅਤੇ ਪ੍ਰਗਤੀਸ਼ੀਲ ਪਹੁੰਚ ਨਾਲ ਭਾਰਤੀ ਉਦਯੋਗ ਨੂੰ ਨਵੀਆਂ ਉਚਾਈਆਂ ਦਿੱਤੀਆਂ। ਲੋਕ ਭਲਾਈ ਅਤੇ ਮਨੁੱਖਤਾ ਦੀ ਸੇਵਾ ਦੇ ਖੇਤਰ ਵਿਚ ਰਤਨ ਟਾਟਾ ਦੁਆਰਾ ਸਥਾਪਤ ਕੀਤੀ ਬੇਮਿਸਾਲ ਮਿਸਾਲ ਸਦੀਆਂ ਤੱਕ ਪ੍ਰੇਰਨਾ ਦਿੰਦੀ ਰਹੇਗੀ। ਦੇਸ਼ ਹਮੇਸ਼ਾ ਉਨ੍ਹਾਂ ਦੀ ਕਮੀ ਮਹਿਸੂਸ ਕਰੇਗਾ, ਰਤਨ ਟਾਟਾ ਦੇ ਪਰਿਵਾਰ ਅਤੇ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਥਾਂ ਦੇਵੇ।