JALANDHAR WEATHER

ਆਗਾਮੀ ਪੰਚਾਇਤ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਦੀਪਤੀ ਉੱਪਲ ਜ਼ਿਲ੍ਹੇ ਦੇ ਚੋਣ ਅਬਜ਼ਰਵਰ ਨਿਯੁਕਤ

ਕਪੂਰਥਲਾ, 10 ਅਕਤੂਬਰ (ਅਮਰਜੀਤ ਕੋਮਲ)- ਆਗਾਮੀ ਪੰਚਾਇਤ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 2011 ਬੈਚ ਦੀ ਆਈ.ਏ.ਐਸ. ਅਧਿਕਾਰੀ ਦੀਪਤੀ ਉੱਪਲ ਨੂੰ ਜ਼ਿਲ੍ਹਾ ਕਪੂਰਥਲਾ ਦਾ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਅੱਜ ਨਵ-ਨਿਯੁਕਤ ਜ਼ਿਲ੍ਹਾ ਚੋਣ ਅਬਜ਼ਰਵਰ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਵਤਸਲਾ ਗੁਪਤਾ ਦੀ ਮੌਜੂਦਗੀ ਵਿਚ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਵਲੋਂ ਚੋਣ ਅਬਜ਼ਰਵਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਚਾਇਤ ਚੋਣਾਂ ਸੰਬੰਧੀ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੰਚਾਇਤ ਚੋਣਾਂ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਸਮੱਸਿਆ ਲਈ ਉਮੀਦਵਾਰ ਜਾਂ ਕੋਈ ਹੋਰ ਵਿਅਕਤੀ ਚੋਣ ਅਬਜ਼ਰਵਰ ਜੋ ਸਥਾਨਕ ਰੈਸਟ ਹਾਊਸ ਵਿਚ ਠਹਿਰਨਗੇ, ਨਾਲ ਉਨ੍ਹਾਂ ਦੇ ਮੋਬਾਈਲ ਨੰਬਰ 79867-26839 ’ਤੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਐਸ.ਐਸ.ਪੀ. ਵਤਸਲਾ ਗੁਪਤਾ ਨੇ ਵੀ ਚੋਣ ਅਬਜ਼ਰਵਰ ਨੂੰ ਜ਼ਿਲ੍ਹਾ ਪੁਲਿਸ ਵਲੋਂ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਮੀਟਿੰਗ ਵਿਚ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਐਸ.ਪੀ. ਹੈੱਡ ਕੁਆਰਟਰ ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ