JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਾਪਰਟੀ ਡੀਲਰਾਂ ਦੇ ਧਰਨੇ ਵਿਚ ਪਹੁੰਚੇ ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਂਕ ਵਿਚ ਪ੍ਰਾਪਰਟੀ ਡੀਲਰਾਂ ਵਲੋਂ ਕੁਲੈਕਟਰ ਰੇਟ 2 ਸਾਲਾਂ ਵਿਚ 3 ਵਾਰ ਵਧਾਉਣ ਦੇ ਰੋਸ ਵਜੋਂ ਦਿੱਤੇ ਜਾ ਰਹੇ ਰੋਸ ਧਰਨੇ ਦੇ ਚੌਥੇ ਦਿਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਹੁਣ ਨਾਂਅ ਦਾ ਮੁੱਖ ਮੰਤਰੀ ਹੈ, ਜਦ ਕਿ ਸਰਕਾਰ ਕੇਜਰੀਵਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਕੋਈ ਆਸ ਨਹੀਂ ਅਤੇ ਜਦੋਂ ਵੀ ਅਕਾਲੀ ਸਰਕਾਰ ਤੁਸੀਂ ਬਣਾਉਗੇ ਤਾਂ ਤੁਹਾਡੇ ਸਾਰੇ ਮਸਲੇ ਹੱਲ ਕਰਾਂਗੇ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਹੀ ਪੰਜਾਬ ਵਿਚ ਖੁਸ਼ਹਾਲੀ ਆਈ ਅਤੇ ਖੁਸ਼ਹਾਲੀ ਨਾਲ ਹੀ ਤਰੱਕੀ ਹੁੰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ