JALANDHAR WEATHER

ਕੇਂਦਰ ਨੇ ਹਿਜ਼ਬ-ਉਤ-ਤਹਿਰੀਰ ਨੂੰ ਅੱਤਵਾਦੀ ਸੰਗਠਨ ਐਲਾਨਿਆ

ਨਵੀਂ ਦਿੱਲੀ, 10 ਅਕਤੂਬਰ (ਏਜੰਸੀਆਂ) : ਕੇਂਦਰ ਸਰਕਾਰ ਨੇ ਹਿਜ਼ਬ-ਉਤ-ਤਹਿਰੀਰ ਅਤੇ ਇਸ ਦੇ ਫਰੰਟ ਸੰਗਠਨਾਂ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਅੱਤਵਾਦ ਨੂੰ ਉਤਸ਼ਾਹਿਤ ਕਰਨ ਲਈ ਗ਼ੈਰ -ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਤਹਿਤ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਇਕ ਗਜ਼ਟ ਨੋਟੀਫਿਕੇਸ਼ਨ ਰਾਹੀਂ ਇਹ ਐਲਾਨ ਕੀਤਾ ਹੈ ਕਿ ਹਿਜ਼ਬ-ਉਤ-ਤਹਿਰੀਰਇਕ ਸੰਗਠਨ ਹੈ "ਜਿਸ ਦਾ ਉਦੇਸ਼ ਦੇਸ਼ ਦੇ ਨਾਗਰਿਕਾਂ ਨੂੰ ਸ਼ਾਮਿਲ ਕਰਕੇ ਜੇਹਾਦ ਅਤੇ ਅੱਤਵਾਦੀ ਗਤੀਵਿਧੀਆਂ ਰਾਹੀਂ ਜਮਹੂਰੀ ਤੌਰ 'ਤੇ ਚੁਣੀਆਂ ਗਈਆਂ ਸਰਕਾਰਾਂ ਨੂੰ ਉਖਾੜ ਕੇ ਭਾਰਤ ਸਮੇਤ ਵਿਸ਼ਵ ਪੱਧਰ 'ਤੇ ਇਸਲਾਮਿਕ ਰਾਜ ਅਤੇ ਖਲੀਫ਼ਤ ਦੀ ਸਥਾਪਨਾ ਕਰਨਾ ਹੈ। ਜੋ ਕਿ ਦੇਸ਼ ਦੀ ਲੋਕਤੰਤਰੀ ਵਿਵਸਥਾ ਅਤੇ ਅੰਦਰੂਨੀ ਸੁਰੱਖਿਆ ਲਈ ਗੰਭੀਰ ਖ਼ਤਰਾ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ