JALANDHAR WEATHER

ਭੇਦਭਰੇ ਹਾਲਾਤ ਵਿਚ ਮਿਲੀ ਇਕ ਵਿਅਕਤੀ ਦੀ ਲਾਸ਼

ਕਾਠਗੜ੍ਹ, 13 ਸਤਬੰਰ (ਹਰਸਿਮਰਨ ਜੋਤ ਸਿੰਘ ਕਲੇਰ)- ਰੋਪੜ ਬਲਾਚੌਰ ਮੁੱਖ ਮਾਰਗ ਨੈਸ਼ਨਲ ਹਾਈਵੇ ਪਿੰਡ ਰਾਏਪੁਰ ਨੰਗਲ ਨੇੜੇ ਮਾਜਰਾ ਜੱਟਾਂ ਵਿਖੇ ਇਕ ਵਿਅਕਤੀ ਦੀ ਭੇਦਭਰੇ ਹਾਲਾਤ ਵਿਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਥਾਣਾ ਕਾਠਗੜ੍ਹ ਦੇ ਮੁੱਖ ਅਫ਼ਸਰ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਹੈ ਪਿੰਡ ਮਾਜਰਾ ਜੱਟਾਂ ਦੇ ਨਜ਼ਦੀਕ ਪਿੰਡ ਰਾਏਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਲਾਸ਼ ਭੇਦਭਰੇ ਹਾਲਾਤ ਵਿਚ ਮਿਲੀ ਹੈ, ਜਿਸ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ ਹੈ ਅਤੇ ਮ੍ਰਿਤਕ ਵਿਅਕਤੀ ਨੇ ਕਾਲੇ ਰੰਗ ਦੀ ਟੀ-ਸ਼ਰਟ ਅਤੇ ਪਜਾਮਾ ਪਾਇਆ ਹੋਇਆ ਸੀ। ਉਨ੍ਹਾਂ ਨੇ ਲਾਸ਼ ਨੂੰ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਸਰਕਾਰੀ ਹਸਪਤਾਲ ਬਲਾਚੌਰ ਵਿਖੇ ਮੁਰਦਾ ਘਰ ਵਿਚ ਰੱਖਵਾ ਦਿੱਤਾ ਹੈ ਅਤੇ ਉਨ੍ਹਾਂ ਅਨੁਸਾਰ ਇਸ ਪਿੱਛੇ ਕਿਤੇ ਨਾ ਕਿਤੇ ਹੱਤਿਆ ਦੀ ਸਾਜ਼ਿਸ਼ ਹੋਈ ਲੱਗਦੀ ਹੈ, ਜਿਸ ਦਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਜੁੱਟੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ