JALANDHAR WEATHER

ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦਾ ਪਰਦਾਫ਼ਾਸ਼

ਜਲੰਧਰ, 19 ਸਤੰਬਰ (ਮਨਜੋਤ ਸਿੰਘ)- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਦਾ ਪਰਦਾਫ਼ਾਸ਼ ਕਰਕੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ’ਦੇ ਆਧਾਰ ਤੇ ਪਟੇਲ ਚੌਕ ਜਲੰਧਰ ਵਿਖੇ ਜਾਲ ਵਿਛਾਇਆ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਉਨ੍ਹਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਕਿ ਸ਼ਹਿਰ ’ਚ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਵਿਕਾਸ ਉਰਫ਼ ਕਾਲੀ, ਸੌਰਵ ਉਰਫ਼ ਸਾਬੀ, ਤਰੁਣ ਬਗਾਨੀਆ ਅਤੇ ਰਿਸ਼ੀ ਕੁਮਾਰ ਉਰਫ਼ ਰਿਸ਼ੀ ਗਾਂਧੀ ਵਨੀਤਾ ਆਸ਼ਰਮ ਨੇੜੇ ਕਿਸੇ ਦੀ ਉਡੀਕ ਕਰ ਰਹੇ ਸਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲੋਂ ਵੱਖ-ਵੱਖ ਖੇਤਰਾਂ ’ਚੋਂ ਖੋਹੇ ਗਏ ਵੱਖ-ਵੱਖ 15 ਮੋਬਾਈਲ ਫ਼ੋਨ ਅਤੇ ਇਕ ਦਾਤਰ (ਚਾਕੂ), ਬਿਨਾਂ ਨੰਬਰੀ ਇਕ ਐਕਟਿਵਾ ਬਰਾਮਦ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ ਅਤੇ ਵੇਰਵੇ ਬਾਅਦ ਵਿਚ ਸਾਂਝੇ ਕੀਤੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ