ਅਡਾਨੀ ਗਰੁੱਪ ਨੇ ਆਂਧਰਾ ਪ੍ਰਦੇਸ਼ ਨੂੰ 25 ਕਰੋੜ ਰੁਪਏ ਦਾ ਦਿੱਤਾ ਯੋਗਦਾਨ
ਅਮਰਾਵਤੀ, 19 ਸਤੰਬਰ- ਅਡਾਨੀ ਗਰੁੱਪ ਨੇ ਅਡਾਨੀ ਫਾਊਂਡੇਸ਼ਨ ਰਾਹੀਂ ਆਂਧਰਾ ਪ੍ਰਦੇਸ਼ ਨੂੰ ਹੜ੍ਹਾਂ ਅਤੇ ਤਬਾਹੀ ਤੋਂ ਪੀੜਤ ਲੋਕਾਂ ਦੀ ਮਦਦ ਲਈ 25 ਕਰੋੜ ਰੁਪਏ ਦਾ ਯੋਗਦਾਨ ਦਿੱਤਾ ਹੈ। ਇਸ ਮੌਕੇ ਗੌਤਮ ਅਡਾਨੀ ਨੇ ਇਕ ਤਸਵੀਰ ਸਾਂਝਾ ਕਰਦੇ ਹੋਏ ਲਿਖਿਆ ਕਿ ਆਂਧਰਾ ਪ੍ਰਦੇਸ਼ ਵਿਚ ਹਾਲ ਹੀ ਵਿਚ ਹੋਏ ਭਾਰੀ ਮੀਂਹ ਅਤੇ ਹੜ੍ਹ ਕਾਰਨ ਹੋਏ ਨੁਕਸਾਨ ਤੋਂ ਅਸੀਂ ਬਹੁਤ ਪ੍ਰੇਸ਼ਾਨ ਹਾਂ। ਉਨ੍ਹਾਂ ਕਿਹਾ ਕਿ ਅਡਾਨੀ ਸਮੂਹ ਇਸ ਦੁੱਖ ਦੀ ਘੜੀ ਵਿਚ ਆਂਧਰ ਪ੍ਰਦੇਸ਼ ਦੇ ਲੋਕਾਂ ਨਾਲ ਖੜ੍ਹਾ ਹੈ ।