19ਵਾਂ ਪੂਰਬੀ ਏਸ਼ੀਆ ਸਿਖਰ ਸੰਮੇਲਨ : ਅਸੀਂ ਮਿਆਂਮਾਰ 'ਚ ਸਥਿਤੀ 'ਤੇ ਆਸੀਆਨ ਪਹੁੰਚ ਦਾ ਸਮਰਥਨ ਕਰਦੇ ਹਾਂ - ਪੀ.ਐਮ. ਮੋਦੀ
ਵਿਏਨਟਿਏਨ, (ਲਾਓ), 11 ਅਕਤੂਬਰ-19ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਸੀਂ ਮਿਆਂਮਾਰ ਵਿਚ ਸਥਿਤੀ 'ਤੇ ਆਸੀਆਨ ਪਹੁੰਚ ਦਾ ਸਮਰਥਨ ਕਰਦੇ ਹਾਂ। ਅਸੀਂ ਪੰਜ-ਬਿੰਦੂਆਂ ਦੀ ਸਹਿਮਤੀ ਦਾ ਵੀ ਸਮਰਥਨ ਕਰਦੇ ਹਾਂ। ਇਸ ਦੇ ਨਾਲ ਹੀ, ਸਾਡਾ ਮੰਨਣਾ ਹੈ ਕਿ ਮਨੁੱਖੀ ਸਹਾਇਤਾ ਨੂੰ ਬਣਾਈ ਰੱਖਣਾ ਮਹੱਤਵਪੂਰਨ ਹੈ ਅਤੇ ਲੋਕਤੰਤਰ ਦੀ ਬਹਾਲੀ ਲਈ ਵੀ ਢੁਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ।