ਪੰਚਾਇਤੀ ਚੋਣਾਂ ਨਾਲ ਸੰਬੰਧਿਤ 100 ਦੇ ਕਰੀਬ ਪਟੀਸ਼ਨਾਂ ’ਤੇ ਅੱਜ ਹੋਵੇਗੀ ਸੁਣਵਾਈ
ਚੰਡੀਗੜ੍ਹ, 11 ਅਕਤੂਬਰ- ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਸੰਬੰਧਿਤ 100 ਦੇ ਕਰੀਬ ਪਟੀਸ਼ਨਾਂ ’ਤੇ ਅੱਜ ਪੰਜਾਬ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ ਚੋਣ ਪ੍ਰਕਿਰਿਆ ’ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਸੰਬੰਧੀ ਅਦਾਲਤ ਦਾ ਵਿਸਥਾਰਤ ਹੁਕਮ ਆ ਗਿਆ ਹੈ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਨਾਮਜ਼ਦਗੀ ਰੱਦ ਕਰਨ ’ਤੇ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ। ਲੋਕਾਂ ਦੇ ਭਰੋਸੇ ਲਈ ਪਾਰਦਰਸ਼ੀ ਪ੍ਰਕਿਰਿਆ ਜ਼ਰੂਰੀ ਹੈ। ਵੋਟ ਪਾਉਣਾ ਸਿਰਫ਼ ਸੰਵਿਧਾਨਕ ਹੀ ਨਹੀਂ ਸਗੋਂ ਕਾਨੂੰਨੀ ਹੱਕ ਵੀ ਹੈ। ਕੁਝ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਮਾਮੂਲੀ ਕਾਰਨਾਂ ਕਰਕੇ ਰੱਦ ਕਰ ਦਿੱਤੀਆਂ ਗਈਆਂ, ਜੋ ਕਿ ਸਰਾਸਰ ਗਲਤ ਹੈ। ਇਸ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਅਜਿਹੀ ਸਥਿਤੀ ਵਿਚ ਚੋਣਾਂ ਹੋਣੀਆਂ ਚਾਹੀਦੀਆਂ ਹਨ।