ਭਾਈ ਗਰੇਵਾਲ ਦੀ ਅਗਵਾਈ ਵਿਚ ਫੈਡਰੇਸ਼ਨ ਆਗੂਆਂ ਨੇ ਜਥੇਦਾਰ ਨੂੰ ਫਿਲਮ ’ਪੰਜਾਬ 95’ ਤੇ ਲਗਾਏ ਕੱਟਾਂ ਸੰਬੰਧੀ ਦਿੱਤਾ ਬੇਨਤੀ ਪੱਤਰ
ਅੰਮ੍ਰਿਤਸਰ, 11 ਅਕਤੂਬਰ (ਜਸਵੰਤ ਸਿੰਘ ਜੱਸ)- ਮਨੁੱਖੀ ਅਧਿਕਾਰਾਂ ਦੇ ਆਗੂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ਫ਼ਿਲਮ ਪੰਜਾਬ 95 ’ਤੇ ਲਗਾਏ ਗਏ ਇਕ ਸੌ ਤੋਂ ਵੱਧ ਕੱਟਾਂ ’ਤੇ ਰਿਲੀਜ਼ ਦੇ ਮਾਮਲੇ ਨੂੰ ਲੈ ਕੇ ਅੱਜ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦਾ ਵਫ਼ਦ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ। ਵਫ਼ਦ ਵਲੋਂ ਜਥੇਦਾਰ ਨੂੰ ਮੰਗ ਪੱਤਰ ਸੌਂਪ ਕੇ ਇਸ ਫ਼ਿਲਮ ਬਾਰੇ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਨੂੰ ਆਪਣੀ ਰਾਏ ਅਤੇ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਤੇ ਹੋਰ ਆਗੂ ਮੌਜੂਦ ਸਨ।