ਐਂਟੀ ਗੈਂਗਸਟਰ ਟਾਸਕ ਫ਼ੋਰਸ ਨੇ ਗੈਂਗਸਟਰ ਮਾਡਿਊਲ ਦਾ ਕੀਤਾ ਪਰਦਾਫ਼ਾਸ਼
ਚੰਡੀਗੜ੍ਹ, 11 ਅਕਤੂਬਰ- ਡੀ.ਜੀ.ਪੀ. ਪੰਜਾਬ ਪੁਲਿਸ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫ਼ੋਰਸ ਨੇ ਐਸ.ਏ.ਐਸ. ਨਗਰ ਪੁਲਿਸ ਦੇ ਨਾਲ ਇਕ ਸਾਂਝੇ ਅਭਿਆਨ ਵਿਚ ਇਕ ਗੈਂਗਸਟਰ-ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਰਾਜਸਥਾਨ ਦੇ 3 ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਇਰਾਂ ਅਤੇ ਇਕ ਮੁੱਖ ਸਹਿਯੋਗੀ ਨਵਜੋਤ ਸਿੰਘ ਉਰਫ਼ ਜੋਟਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਮਾਡਿਊਲ ਨੂੰ ਵਿਦੇਸ਼ੀ ਮੂਲ ਦੇ ਕੱਟੜਪੰਥੀ ਗੈਂਗਸਟਰਾਂ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਦਾ ਸਮਰਥਨ ਪ੍ਰਾਪਤ ਸੀ। ਇਨ੍ਹਾਂ ਪਾਸੋਂ ਇਕ ਪਿਸਤੌਲ ਅਤੇ ਅੱਠ ਜ਼ਿੰਦਾ ਕਾਰਤੂਸ ਵਾਲੀ ਖੇਪ ਵੀ ਬਰਾਮਦ ਕੀਤੀ ਗਈ ਹੈ।