13 ਅਕਤੂਬਰ ਨੂੰ ਸੜ੍ਹਕੀ ਆਵਾਜਾਈ ਰਹੇਗੀ ਪੂਰਨ ਤੌਰ ’ਤੇ ਬੰਦ- ਕਿਸਾਨ ਆਗੂ
ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ, ਆੜਤੀ ਐਸੋਸੀਏਸ਼ਨਾਂ ਅਤੇ ਸ਼ੈਲਰ ਮਾਲਕਾਂ ਦੀ ਅੱਜ ਚੰਡੀਗੜ੍ਹ ਵਿਖੇ ਸਾਂਝੀ ਵਿਸ਼ੇਸ਼ ਇਕੱਤਰਤਾ ਹੋਈ। ਝੋਨੇ ਸੰਂਬੰਧੀ ਮੰਡੀਆਂ ਵਿਚ ਆ ਰਹੀਆਂ ਦਿੱਕਤਾਂ ਦੇ ਸੰਬੰਧ ਵਿਚ ਸਾਂਝੇ ਤੌਰ ’ਤੇ ਇਹ ਫੈਸਲਾ ਕੀਤਾ ਗਿਆ ਹੈ ਕਿ 13 ਅਕਤੂਬਰ ਨੂੰ ਸਮੁੱਚੇ ਪੰਜਾਬ ਵਿਚ 12 ਵਜੇ ਦੁਪਹਿਰ ਤੋਂ ਲੈ ਕੇ 3 ਵਜੇ ਤੱਕ ਸੜਕੀ ਆਵਾਜਾਈ ਪੂਰਨ ਤੌਰ ’ਤੇ ਬੰਦ ਰਹੇਗੀ। ਇਸ ਉਪਰੰਤ 14 ਅਕਤੂਬਰ ਨੂੰ ਕਿਸਾਨ ਭਵਨ ਵਿਖੇ ਮੁੜ ਸੰਯੁਕਤ ਕਿਸਾਨ ਜਥੇਬੰਦੀਆਂ ਦੇ ਸਾਰੇ ਆਗੂਆਂ, ਸ਼ੈਲਰ ਮਾਲਕਾਂ ਅਤੇ ਆੜ੍ਹਤੀ ਐਸੋਸੀਏਸ਼ਨਾਂ ਦੇ ਨਾਲ ਨਾਲ ਮਜ਼ਦੂਰਾਂ, ਵਪਾਰਕ ਖੇਤਰਾਂ ਨਾਲ ਆਗੂਆਂ ਦੀ ਇਕੱਤਰਤਾ ਵੀ ਸੱਦੀ ਗਈ ਹੈ, ਜਿਸ ਵਿਚ ਵੱਡੇ ਐਲਾਨ ਕੀਤੇ ਜਾਣ ਦੀ ਗੱਲ ਵੀ ਅੱਜ ਪੱਤਰਕਾਰ ਸੰਮੇਲਨ ਦੌਰਾਨ ਆਗੂਆਂ ਵਲੋਂ ਕੀਤੀ ਗਈ।