JALANDHAR WEATHER

ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਅੱਗੇ ਪ੍ਰਾਪਰਟੀ ਡੀਲਰਾਂ ਨੇ ਮੱਝ ਅੱਗੇ ਬੀਨ ਵਜਾ ਕੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ , 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਾਪਰਟੀ ਡੀਲਰਾਂ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਅੱਗੇ ਮੱਝ ਅੱਗੇ ਬੀਨ ਵਜਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਧਾਨ ਅਸ਼ੋਕ ਚੁੱਘ ਨੇ ਕਿਹਾ ਕਿ ਇਥੋਂ ਦੇ ਡਿਪਟੀ ਕਮਿਸ਼ਨਰ ਅਤੇ ਸਰਕਾਰ ਸਾਡੀ ਗੱਲ ਨਹੀਂ ਸੁਣ ਰਹੇ । ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿਚ ਤਿੰਨ ਵਾਰ ਕੁਲੈਕਟਰ ਰੇਟ ਵਧਾ ਦਿੱਤੇ ਹਨ। ਇਸ ਤੋਂ ਇਲਾਵਾ ਐਨ.ਓ.ਸੀ. ਦੀ ਸ਼ਰਤ ਖ਼ਤਮ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਿਸ ਕਰਕੇ ਅਸੀਂ ਇਹ ਪ੍ਰਦਰਸ਼ਨ ਕੀਤਾ ਹੈ ਅਤੇ ਅੱਗੇ ਤੋਂ ਹੋਰ ਵੀ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ