JALANDHAR WEATHER

ਕਾਊਂਟਰ ਇੰਟੈਲੀਜੈਂਸ ਵਲੋਂ 10 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

ਅੰਮ੍ਰਿਤਸਰ, 12 ਅਕਤੂਬਰ (ਰੇਸ਼ਮ ਸਿੰਘ)- ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵਲੋਂ ਪਿੰਡ ਸੁੱਖੇਵਾਲਾ, ਅੰਮ੍ਰਿਤਸਰ ਨੇੜੇ ਦੋ ਸ਼ੱਕੀ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਪਾਸੋਂ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮਾਂ ਵਿਚੋਂ ਇੱਕ ਸੁਖਰਾਜ ਸਿੰਘ ਵਾਸੀ ਤਰਨਤਾਰਨ ਆਪਣੇ ਇਕ ਅਣਪਛਾਤੇ ਸਾਥੀ ਸਮੇਤ ਮਹਿੰਦਰਾ ਸਕਾਰਪੀਓ ਵਿਚ ਸਵਾਰ ਹੋ ਕੇ ਫ਼ਰਾਰ ਹੋ ਗਿਆ, ਜਦਕਿ ਮਾਰੂਤੀ ਸੁਜ਼ੂਕੀ ਬਲੇਨੋ, ਜਿਸ ਵਿਚ ਨਸ਼ੀਲੇ ਪਦਾਰਥ ਸਨ, ਉਸ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ। ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫ਼ਰਾਰ ਮੁਲਜ਼ਮਾਂ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ