JALANDHAR WEATHER

ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਤੇ ਜਥੇਬੰਦੀਆਂ ਵਲੋਂ ਸਤਲੁਜ ਪੁੱਲ ’ਤੇ ਧਰਨਾ

ਸਿੱਧਵਾਂ ਬੇਟ, ਮਹਿਤਪੁਰ, (ਜਲੰਧਰ), 12 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ, ਲਖਵਿੰਦਰ ਸਿੰਘ)- ਜਿਸ ਦਿਨ ਤੋਂ ਕਿਸਾਨਾਂ ਵਲੋਂ ਝੋਨੇ ਦੀ ਵਾਢੀ ਤੋਂ ਉਪਰੰਤ ਝੋਨਾ ਮੰਡੀਆਂ ਵਿਖੇ ਲਿਆਂਦਾ ਗਿਆ ਹੈ, ਉਸ ਦਿਨ ਤੋਂ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ ਤੇ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ ਗਈ, ਜਿਸ ਕਰਕੇ ਅੱਕੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਸਤਲੁਜ ਪੁੱਲ ਨੂੰ ਬੰਦ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਪੰਜਾਬ ਆਦਿ ਜਥੇਬੰਦੀਆ ਇਲਾਕੇ ਦੇ ਕਿਸਾਨ ਤੇ ਹੋਰਾਂ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਜਿਸ ਸੰਬੰਧੀ ਗੱਲਬਾਤ ਕਰਦੇ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਤਲੁਜ ਦਰਿਆ ਦੇ ਪੁਲ ਨੂੰ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ ਤੇ ਜਿੰਨਾਂ ਸਮਾਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫ਼ਟਿੰਗ ਸ਼ੁਰੂ ਨਹੀਂ ਹੁੰਦੀ, ਉਨਾਂ ਸਮਾਂ ਧਰਨਾ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ