JALANDHAR WEATHER

ਹਰਿਆਣਾ : ਨਹਿਰ ਵਿਚ ਬੇਕਾਬੂ ਹੋ ਕੇ ਡਿੱਗੀ ਕਾਰ, 8 ਦੀ ਮੌਤ

ਹਰਿਆਣਾ, 12 ਅਕਤੂਬਰ- ਕੈਥਲ ਦੇ ਪਿੰਡ ਮੁੰਡੜੀ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇਕ ਕਾਰ ਬੇਕਾਬੂ ਹੋ ਕੇ ਸਿਰਸਾ ਬ੍ਰਾਂਚ ਨਹਿਰ ਵਿਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿਚ ਕਾਰ ਵਿਚ ਸਵਾਰ ਇਕੋ ਪਰਿਵਾਰ ਦੇ ਅੱਠ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਚਾਰ ਔਰਤਾਂ, ਤਿੰਨ ਬੱਚੇ ਅਤੇ ਕਾਰ ਚਾਲਕ ਸ਼ਾਮਿਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਰਿਵਾਰ ਪਿੰਡ ਦੇਗ ਦਾ ਵਸਨੀਕ ਸੀ ਅਤੇ ਉਹ ਪੁੰਡਰੀ ਤੋਂ ਕੈਥਲ ਵੱਲ ਆ ਰਿਹਾ ਸੀ। ਹਾਦਸਾ ਸਵੇਰੇ ਕਰੀਬ ਸਾਢੇ 9 ਵਜੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਸਥਾਨਕ ਪਿੰਡ ਵਾਸੀਆਂ ਦੀ ਮਦਦ ਨਾਲ ਸਾਰਿਆਂ ਨੂੰ ਕਾਰ ’ਚੋਂ ਬਾਹਰ ਕੱਢ ਕੇ ਕੈਥਲ ਦੇ ਸਿਵਲ ਹਸਪਤਾਲ ਪਹੁੰਚਾਇਆ। ਹਾਲਾਂਕਿ ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਸਾਰੇ 7 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਹਾਦਸੇ ਦੇ ਕਾਰਨਾਂ ਦਾ ਫ਼ਿਲਹਾਲ ਪਤਾ ਨਹੀਂ ਲੱਗ ਸਕਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ