JALANDHAR WEATHER

ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ

ਚੰਡੀਗੜ੍ਹ, 12 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਹੁਣ 17 ਅਕਤੂਬਰ ਨੂੰ ਹੋਵੇਗਾ। ਇਹ ਤੀਜੀ ਵਾਰ ਹੈ ਜਦੋਂ ਸੂਬੇ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਖ਼ ਬਦਲੀ ਗਈ ਹੈ। ਇਸ ਤੋਂ ਪਹਿਲਾਂ 12 ਅਤੇ 15 ਅਕਤੂਬਰ ਦੀਆਂ ਤਰੀਖ਼ਾਂ ਤੈਅ ਕੀਤੀਆਂ ਗਈਆਂ ਸਨ। ਇਹ ਜਾਣਕਾਰੀ ਅੱਜ ਕੇਂਦਰ ਮੰਤਰੀ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਸੰਬੰਧੀ ਮਨਜ਼ੂਰੀ ਮਿਲੀ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਸ਼ਾਮ ਨੂੰ ਕੇਂਦਰੀ ਲੀਡਰਸ਼ਿਪ ਨੇ ਕਾਰਜਕਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮੁੜ ਦਿੱਲੀ ਬੁਲਾਇਆ ਸੀ। ਇੱਥੇ ਸੈਣੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ, ਜਿੱਥੇ ਦੇਰ ਰਾਤ ਤੱਕ ਮੀਟਿੰਗ ਚੱਲੀ, ਜਿਸ ਵਿਚ ਸਹੁੰ ਚੁੱਕ ਸਮਾਗਮ ਅਤੇ ਸੈਣੀ ਮੰਤਰੀ ਮੰਡਲ ਬਾਰੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਸਮੇਤ ਕਈ ਕੇਂਦਰੀ ਮੰਤਰੀ ਅਤੇ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਵੀ ਸਮਾਰੋਹ ਵਿਚ ਸ਼ਾਮਿਲ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ