JALANDHAR WEATHER

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵਲੋਂ ਦੁਕਾਨਦਾਰਾਂ ਨੂੰ ਸੱਦਾ ਪੱਤਰ ਵੰਡੇ

ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਗੁਰਮਤਿ ਸਮਾਗਮਾਂ ਲਈ ਸ੍ਰੀ ਦਰਬਾਰ ਸਾਹਿਬ ਦੇ ਆਸ ਪਾਸ ਤੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਅਤੇ ਲੱਡੂ ਵੰਡੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਅਜੈਬ ਸਿੰਘ ਅਭਿਆਸੀ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ, ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ, ਇਕਬਾਲ ਸਿੰਘ ਮੁਖੀ ਅਤੇ ਗੁਰਤਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ