JALANDHAR WEATHER

ਕਿਸਾਨਾਂ ਵਲੋਂ ਭਲਕੇ ਸੁਨਾਮ ’ਚ ਕੀਤਾ ਜਾਵੇਗਾ ਰੇਲਾਂ ਦਾ ਚੱਕਾ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 12 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਪ੍ਰੈਸ ਬਿਆਨ ਜ਼ਰੀਏ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ ਸੰਗਰੂਰ ਵਿਖੇ 13 ਅਕਤੂਬਰ ਨੂੰ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ਦੁਪਹਿਰ 12 ਤੋਂ 3 ਵਜੇ ਤੱਕ ਰੇਲ੍ਹਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਦੇਸ਼ ਦਾ ਅੰਨਦਾਤਾ ਅੱਜ ਮੰਡੀਆਂ ’ਚ ਰੁਲ ਰਿਹਾ ਹੈ ਅਤੇ ਉਨ੍ਹਾਂ ਦੀ ਫ਼ਸਲ ਨਹੀਂ ਵਿਕ ਰਹੀ। ਇੰਨਾਂ ਹੀ ਨਹੀਂ ਕਿਸਾਨ ਇਕ ਹਫ਼ਤੇ ਤੋਂ ਮੰਡੀਆਂ ਵਿਚ ਖੱਜਲ-ਖੁਆਰ ਹੋ ਰਹੇ ਹਨ ਪਰ ਕੇਂਦਰ ਅਤੇ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ  ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਉਕਤ ਮੰਗਾਂ ਨੂੰ ਸੰਜੀਦਗੀ ਨਾਲ ਨਾ ਲਿਆ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ